Friday, January 24, 2020

ਲੱਗੀ ਨਜ਼ਰ ਪੰਜਾਬ ਨੂੰ


ਲੱਗੀ ਨਜ਼ਰ ਪੰਜਾਬ ਨੂੰ, ਏਦ੍ਹੀ ਨਜ਼ਰ ਉਤਾਰੋ।
ਲੈ ਕੇ ਮਿਰਚਾਂ ਕੌੜੀਆ, ਏਹਦੇ ਸਿਰ ਤੋਂ ਵਾਰੋ
ਸਿਰ ਤੋਂ ਵਾਰੋ, ਵਾਰ ਕੇ, ਅੱਗ ਦੇ ਵਿਚ ਸਾੜੋ
ਲੱਗੀ ਨਜ਼ਰ ਪੰਜਾਬ ਨੂੰ, ਏਦ੍ਹੀ ਨਜ਼ਰ ਉਤਾਰੋ।

ਮਿਰਚਾਂ ਜ਼ਹਿਰੋਂ ਕੌੜੀਆਂ, ਮਿਰਚਾਂ ਸਿਰ ਸੜੀਆਂ
ਕਿਧਰੋਂ ਲੈਣ ਨਾ ਜਾਣੀਆਂ, ਵਿਹੜੇ ਵਿਚ ਬੜੀਆਂ
ਪਹਿਲੀ ਭਰਵੀਂ ਫਸਲ, ਇਨਾਂ ਦੀ ਓਦੋਂ ਲੱਗੀ
ਜਦ ਆਪੇ ਪੰਜਾਬੀਆਂ, ਪੰਜਾਬੀ ਛੱਡੀ

ਤੇ ਫਿਰ ਅਗਲੀ ਫਸਲ ਦੇ, ਬੀ ਗਏ ਖਿਲਾਰੇ
ਵੱਢੇ ਗਏ ਨਿਰਦੋਸ਼ ਜਦੋਂ, ਰਾਹ ਜਾਂਦੇ ਮਾਰੇ
ਵੱਡਣ ਵਾਲੇ ਕੌਣ ਸਨ ਇਹ ਭੇਤ ਨਾ ਲੱਗਾ
ਪਰ ਬੇਦੋਸ਼ਾਂ ਖੂਨ ਤਾਂ ਪੱਗਾਂ ਸਿਰ ਲੱਗਾ

ਓਹੀ ਛਿੱਟੇ ਖੂਨ ਦੇ, ਬਣ ਗਏ ਬਹਾਨਾ
ਸਾਡੀ ਪੱਗ ਨੂੰ ਪੈ ਗਿਆ ਆਪਣਾ ਬੇਗਾਨਾ
ਜਿੱਥੋਂ ਤਕ ਛਾਂ ਤਖਤ ਦੀ ਅੱਗਾਂ ਹੀ ਅੱਗਾਂ
ਚੌਕ –ਚੁਰਾਹੇ ਸੜਦੀਆਂ ਪੱਗਾਂ ਹੀ ਪੱਗਾਂ

ਪੱਤੇ ਬੂਟੇ ਡੋਡੀਆਂ ਫੁੱਲਾਂ ਦੀਆਂ ਲੜੀਆਂ
ਸਭ ਕੁਝ ਅੱਗ ਵਿਚ ਸੜ ਗਿਆ
ਮਿਰਚਾਂ ਨਾ ਸੜੀਆਂ
ਉਹ ਮਿਰਚਾਂ ਜ਼ਹਿਰੀਲੀਆਂ
ਏਦੇ ਸਿਰ ਤੋਂ ਵਾਰੋ
ਸਿਰ ਤੋਂ ਵਾਰੋ ਵਾਰ ਕੇ
ਅੱਗ ਦੇ ਵਿਚ ਸਾੜੋ ।

ਅੱਗ ਪਿਤਰਾਂ ਦੀ ਜੀਭ ਹੈ
ਓਦੀ ਭੇਟਾ ਚਾੜ੍ਹੋ
ਉਹ ਪਿਤਰਾਂ ਦਾ ਬੀਜਿਆਂ
ਬੀਤੇ ਸੰਗ ਸਾੜੋ ।

ਲੱਗੀ ਨਜ਼ਰ ਪੰਜਾਬ ਨੂੰ, ਏਦ੍ਹੀ ਨਜ਼ਰ ਉਤਾਰੋ।
ਲੈ ਕੇ ਮਿਰਚਾਂ ਕੌੜੀਆਂ ਏਦ੍ਹੇ ਸਿਰ ਤੋਂ ਵਾਰੋ

ਸੁਰਜੀਤ ਪਾਤਰ 

ਕੀ ਹੈ ਤੇਰੇ ਸ਼ਹਿਰ


ਕੀ ਹੈ ਤੇਰੇ ਸ਼ਹਿਰ ਵਿਚ ਮਸ਼ਹੂਰ ਹਾਂ
ਜੇ ਨਜ਼ਰ ਤੇਰੀ ‘ਚ ਨਾ-ਮਨਜ਼ੂਰ ਹਾਂ

ਸੀਨੇ ਉਤਲੇ ਤਗਮਿਆਂ ਨੂੰ ਕੀ ਕਰਾਂ
ਸੀਨੇ ਵਿਚਲੇ ਨਗਮਿਆਂ ਤੋਂ ਦੂਰ ਹਾਂ

ਢੋ ਰਿਹਾ ਹਾਂ ਮੈਂ ਹਨੇਰਾ ਰਾਤ ਦਿਨ
ਆਪਣੀ ਹਉਮੈ ਦਾ ਮੈਂ ਮਜ਼ਦੂਰ ਹਾਂ

ਦਰਦ ਨੇ ਮੈਨੂੰ ਕਿਹਾ : ਐ ਅੰਧਕਾਰ
ਮੈਂ ਤੇਰੇ ਸੀਨੇ ‘ਚ ਛੁਪਿਆ ਨੂਰ ਹਾਂ

ਮੇਰੇ ਸੀਨੇ ਵਿਚ ਹੀ ਹੈ ਸੂਲੀ ਮੇਰੀ
ਮੈਂ ਵੀ ਆਪਣੀ ਕਿਸਮ ਦਾ ਮਨਸੂਰ ਹਾਂ……!!

ਵਿਚੋਂ :- ਲਫਜ਼ਾਂ ਦੀ ਦਰਗਾਹ
ਸੁਰਜੀਤ ਪਾਤਰ  

ਖੂਬ ਨੇ ਇਹ ਝਾਂਜਰਾਂ

ਖੂਬ ਨੇ ਇਹ ਝਾਂਜਰਾਂ ਛਣਕਣ ਲਈ,
ਪਰ ਕੋਈ ‘ਚਾ ਵੀ ਤਾਂ ਦੇ ਨੱਚਨ ਲਈ!
ਆਏ ਸਭ ਲਿਸ਼੍ਕਨ ਅਤੇ ਗਰ੍ਜਨ ਲਈ,
ਕੋਈ ਇਥੇ ਆਇਆ ਨਾ ਬਰਸਣ ਲਈ!
ਕੀ ਹੈ ਤੇਰਾ ਸ਼ਹਿਰ ਇਥੇ ਫੁਲ ਵੀ,
ਮੰਗ੍ਦੇ ਨੇ ਆਗਿਆ ਮਹਿਕਣ ਲਈ!

ਚੰਦ ਨਾ ਸੂਰਜ ਨਾ ਤਾਰੇ ਨਾ ਚਿਰਾਗ,
ਸਿਰ੍ਫ ਖੰਜਰ ਰਿਹ ਗਿਆ ਲਿਸ਼੍ਕਨ ਲਈ!

ਕਿਓਂ ਜਗਾਵਾਂ ਸੁੱਤਿਆਂ ਲਫ਼ਜ਼ਾਂ ਨੁੰ ਮੈਂ,
ਦਿਲ ‘ਚ ਜਦ ਕੁਝ ਨਹੀਂ ਆਖਣ ਲਈ!

ਰੁੱਸ ਕੇ ਜਾਂਦੇ ਸੱਜਨਾ ਦੀ ਸ਼ਾਨ ਵੱਲ,
ਅੱਖੀਓ, ਦਿਲ ਚਾਹੀਦਾ ਦੇਖਣ ਲਈ!

ਸਾਂਭ ਕੇ ਰੱਖ ਦਰ੍ਦ ਦੀ ਇਸ ਲਾਟ ਨੁੰ,
ਚੇਤਿਆਂ ਵਿਚ ਯਾਰ ਨੁੰ ਦੇਖਣ ਲਈ!

ਤਾਰਿਆਂ ਤੋਂ ਰੇਤ ਵੀ ਬਣਿਆਂ ਹਾਂ ਮੈਂ,
ਤੈਨੂ ਹਰ ਇਕ ਕੋਣ ਤੋਂ ਦੇਖਨ ਲਈ!

ਉਸਦੀ ਅੱਗ ਵਿਚ ਸੁਲਗਣਾ ਸੀ ਲਾਜ਼ਮੀ,
ਓਸ ਨੂ ਪੂਰੀ ਤਰਾਂ ਸਮਝਣ ਲਈ!

ਵਿਛਡ਼ਨਾ ਚਾਹੁੰਦਾ ਹਾਂ ਤੇਥੋਂ ਹੁਣ,
ਅਰ੍ਥ ਆਪਣੀ ਹੋਂਦ ਦੇ ਜਾਨਣ ਲਈ!

ਸੁਰਜੀਤ ਪਾਤਰ 

ਇਕ ਤੂੰ ਨਹੀਂ

ਇਕ ਤੂੰ ਨਹੀਂ ਸੀ ਉਗਮਣਾ ਉਮਰਾਂ ਦੇ ਮੋੜ ਤੇ
ਖਿੜਨੇ ਸੀ ਗੁਲ ਹਜ਼ਾਰ ਚੰਨ ਚੜ੍ਹਨੇ ਸੀ ਹੋਰ ਤੇ

ਮੈਂ ਤਾਂ ਬਹੁਤ ਸੰਭਾਲਿਆ , ਪਰ ਸ਼ਾਮ ਪੈ ਗਈ
ਵਿਛੜਨ ਦਾ ਵਕਤ ਆ ਗਿਆ , ਗਰਦਿਸ਼ ਦੇ ਜ਼ੋਰ ਤੇ

ਇਕ ਬੰਸਰੀ ਦੀ ਹੇਕ ਕੀ ਨਦੀਆਂ ਨੂੰ ਰੋਕਦੀ
ਨਦੀਆਂ ਦਾ ਕਿਹੜਾ ਜ਼ੋਰ ਸੀ ਨਦੀਆਂ ਦੀ ਤੋਰ ਤੇ

ਨਚਣਾ ਤਾਂ ਕੀ ਸੀ ਓਸਨੇ,ਦੋ ਪਲ ‘ਚ ਖੁਰ ਗਿਆ
ਕਣੀਆਂ ਕੀ ਚਾਰ ਡਿੱਗੀਆਂ ਮਿੱਟੀ ਦੇ ਮੋਰ ‘ਤੇ

‘ ਜ਼ੰਜੀਰ ਹੈ ਜ਼ੰਜੀਰ ਨੂੰ ਝਾਂਜਰ ਨਾ ਸਮਝਣਾ ‘
ਹੰਝੂਆਂ ਦੇ ਨਾਲ ਉਕਰਿਆ ਸੀ ਬੋਰ ਬੋਰ ਤੇ

ਤੇਰੇ ਪਰਾਈ ਹੋਣ ਦੀ ਕਿਉਂ ਰਾਤ ਏਨੀ ਚੁਪ
ਉੱਠਾਂ ਤੜਪ ਤੜਪ ਕੇ ਇਕ ਕੰਙਣ ਦੇ ਸ਼ੋਰ ਤੇ

ਸੂਰਜ ਤਲੀ ਤੇ ਰਖ ਕੇ ਮੈਂ ਜਿਥੇ ਉਡੀਕਿਆ
ਤੇਰੀ ਖ਼ਬਰ ਵੀ ਆਈ ਨਾ ਕਦੇ ਓਸ ਮੋੜ ‘ਤੇ..

ਵਿਚੋਂ : ਹਵਾ ਵਿਚ ਲਿਖੇ ਹਰਫ਼ ਵਿਚੋਂ
ਸੁਰਜੀਤ ਪਾਤਰ 

ਇਕ ਪਲ

ਇਕ ਪਲ ਸਿਰਫ ਮਿਲੇ ਸਾਂ ਆਪਾਂ, ਤੂੰ ਉਗਮਣ ਮੈਂ ਅਸਤਣ ਲੱਗਿਆਂ
ਡੁੱਬਦਾ ਚੜਦਾ ਸੂਰਜ ਕੋਲੋ ਕੋਲ ਖੜੇ ਸੀ ਵਿਛੜਨ ਲੱਗਿਆਂ

ਸੂਰਜ ਕਿਰਨ ਮਿਲਣ ਲੱਗੀ ਸੀ, ਜਲ ਕਾ ਜਲ ਹੋ ਚੱਲਿਆ ਸਾਂ ਮੈਂ
ਲੈ ਕੇ ਨਾਮ ਬੁਲਾਇਆ ਕਿਸ ਨੇ ਮੈਨੂੰ ਮੁਕਤੀ ਪਾਵਣ ਲੱਗਿਆਂ

ਖੌਫਜ਼ਦਾ ਹੋ ਜਾਂਦੇ ਬੰਦੇ, ਫੇਰ ਵਫਾ ਦੀਆਂ ਕਸਮਾਂ ਦਿੰਦੇ
ਕੁਦਰਤ ਹੋਣਾ ਚਾਹੁੰਦੇ ਹੁੰਦੇ, ਡਰ ਜਾਂਦੇ ਪਰ ਹੋਵਣ ਲੱਗਿਆਂ

ਸਾਡੇ ਰੂਪ ਦਾ ਕੀ ਹੋਵੇਗਾ, ਕੀ ਹੋਵੇਗਾ ਸਾਡੇ ਨਾਂ ਦਾ
ਡਰ ਕੇ ਪੱਥਰ ਹੋ ਜਾਂਦੇ ਨੇ ਬੰਦੇ ਪਾਣੀ ਹੋਵਣ ਲੱਗਿਆਂ

ਤਨ ਮਨ ਰੂਹ ਦੇ ਵੇਸ ਉਤਾਰੇ, ਰੱਖ ਦਿੱਤੇ ਮੈਂ ਰਾਤ ਕਿਨਾਰੇ
ਕੰਠ ਸੀ ਤੇਰੇ ਨਾਮ ਦੀ ਗਾਨੀ, ਤੇਰੇ ਨੀਰ ‘ਚ ਉਤਰਨ ਲੱਗਿਆਂ

ਕੰਡਿਆਂ ਵਿਚ ਨਹੀਂ ਉਲਝੀਦਾ, ਨਾ ਫੁੱਲਾਂ ‘ਤੇ ਹੱਕ ਧਰੀ ਦਾ,
ਬੱਸ ਹਵਾ ਹੀ ਹੋ ਜਾਈਦਾ, ਇਸ ਦੁਣੀਆਂ ‘ਚੋਂ ਗੁਜ਼ਰਨ ਲੱਗਿਆਂ

ਅੱਗ ਨੂੰ ਆਪਣੀ ਹਿੱਕ ਵਿਚ ਰੱਖੀਂ, ਧੂੰਆਂ ਪਵੇ ਨ ਲੋਕਾਂ ਅੱਖੀਂ
ਮੇਰੀ ਗੱਲ ਨੂੰ ਚੇਤੇ ਰੱਖੀਂ, ਕੋਈ ਨਜ਼ਮ ਕਸ਼ੀਦਣ ਲੱਗਿਆਂ

ਕਿੰਨੀ ਨੇ ਔਕਾਤ ਦੇ ਮਾਲਕ, ਕਿਸ ਸ਼ਿੱਦਤ ਜਜ਼ਬਾਤ ਦੇ ਮਾਲਕ
ਪਾਰਖੂਆਂ ਵੀ ਪਰਖੇ ਜਾਣਾ, ਤੇਰੀ ਗਜ਼ਲ ਨੂੰ ਪਰਖਣ ਲੱਗਿਆਂ…….

ਵਿਚੋਂ : ਸੁਰਜ਼ਮੀਨ
ਸੁਰਜੀਤ ਪਾਤਰ 

Thursday, January 23, 2020

ਤੁਹਾਨੂੰ ਪਤਾ ਸਾਡੇ ਪੁਰਖੇ ਬਾਂਦਰ ਸਨ ?

ਮੈਡਮ (ਬੱਚਿਆਂ ਨੂੰ) – ਤੁਹਾਨੂੰ ਪਤਾ ਸਾਡੇ ਪੁਰਖੇ ਬਾਂਦਰ ਸਨ ?
ਬੱਚਿਆਂ ਵਿੱਚੋਂ ਕਿਸੇ ਨੇ ਜਵਾਬ ਨਹੀਂ ਦਿੱਤਾ
ਮੈਡਮ- ਬੋਲੋ ਬੱਚਿਉ, ਤੁਹਾਨੂੰ ਪਤਾ ਜਾਂ ਨਹੀਂ ?
ਭੋਲੂ – ਮੈਡਮ ਜੀ, ਤੁਹਾਡੇ ਹੀ ਹੋਣਗੇ ਬਾਂਦਰ, ਅਸੀਂ ਤਾਂ ਚੌਧਰੀਆਂ ਦੇ ਲਾਣੇ ‘ਚੋਂ ਵੱਜਦੇ ਆਂ

Sanu Facebook Te Block Karta

JehDe kEnDe sI TaInU DIL dE CORNER wIcH LoCk KaRTaa,
AjJ oHnA Ne hI sAnU FACEBOOK Te BLOCK KaRTaa......

Jad Status Change Karta

ღღ ਬਾਹਾਂ ਵਿਚ ਚੂੜਾ,,,,,,ਹਾਲੇ ਨਮੀ ਮੈ ਵਿਆਹੀ ,,,,
ਵੇਹਲੀ ਬੈਠੀ ਸੋਹਣਇਆ ਮੈਂ Facebook ਚਲਾਈ ,,,,
ਟੁੱਟ ਗਏ ਦਿਲ ,,,,,ਕਇਆ ਨੇ Delete ਮੇਨੂ ਕਰਤਾ ,,,,
ਜਦ Status Change ਕਰ ,,,,,,, Single ਤੋ  ''Married'' ਭਰਤਾ

ਭੁੱਖ ਬੋਹਤ ਐ😂😂😂